ਪੰਜਾਬ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਸੰਘਣੀ ਧੁੰਦ ਤੇ ਵਧਦੀ ਠੰਡ ਨੂੰ ਲੈਕੇ ਸਕੂਲਾਂ ਦੇ ਬੱਚਿਆਂ ਲਈ ਲਿਆ ਇਹ ਮਹੱਤਵਪੂਰਨ ਫੈਸਲਾ..
Jan 04, 2023, 11:46 AM IST
ਕੜਾਕੇ ਦੀ ਠੰਡ ਦੇ ਮੱਦੇਨਜ਼ਰ ਕਈ ਰਾਜਾਂ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ, ਤਾਂ ਜੋ ਕੜਾਕੇ ਦੀ ਠੰਡ ਵਿੱਚ ਬੱਚੇ ਘਰਾਂ ਵਿੱਚ ਹੀ ਰਹਿਣ। ਪੰਜਾਬ ਸਰਕਾਰ ਨੇ ਵੀ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ ਅਤੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਹੁਣ ਸਕੂਲ 9 ਜਨਵਰੀ ਤੋਂ ਮੁੜ ਖੁੱਲ੍ਹਣਗੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਨੂੰ ਦੇਖਦਿਆਂ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।