ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਵੱਡਾ ਐਕਸ਼ਨ, ਅੰਮ੍ਰਿਤਸਰ ਦੇ 3 BPEO ਨੂੰ ਕੀਤਾ ਸਸਪੈਂਡ
Feb 22, 2023, 21:26 PM IST
ਭ੍ਰਿਸ਼ਟਾਚਾਰ ਦੇ ਖਿਲਾਫ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਵਿਦਿਆਰਥੀਆਂ ਨੂੰ ਵਰਦੀਆਂ ਦੇਣ ਦੇ ਘਪਲੇ ਦੇ ਮਾਮਲੇ ਵਿੱਚ ਤਿੰਨ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ (ਬੀਪੀਈਓ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਵੇਰਕਾ ਦੇ ਯਸ਼ਪਾਲ, ਬਲਾਕ ਅੰਮ੍ਰਿਤਸਰ ਦੀ ਅਰਵਿੰਦਰ ਜੀਤ ਕੌਰ ਅਤੇ ਬਲਾਕ ਚੋਗਾਵਾ ਦੇ ਦਲਵੀਰ ਸਿੰਘ ਦੇ ਨਾਂ ਸ਼ਾਮਲ ਹਨ।