ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦੀ ਨਵੀਂ ਸਕੀਮ, ਹੁਣ ਪੰਜਾਬ ਵਿੱਚ ਖੇਤੀ ਸਬੰਧੀ ਕੋਈ ਵੀ ਨੀਤੀ ਕਿਸਾਨਾਂ ਨਾਲ ਸਲਾਹ ਕਰਕੇ ਹੀ ਹੋਵੇਗੀ ਲਾਗੂ
Jan 05, 2023, 13:39 PM IST
ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਇੱਕ ਸਕੀਮ ਤਿਆਰ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਖੇਤੀ ਤਕਨੀਕਾਂ ਅਪਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਨੇ ਸੂਬੇ ਵਿੱਚ ਆਗਾਮੀ ਸਾਉਣੀ ਦੇ ਸੀਜ਼ਨ ਦੀਆਂ ਫ਼ਸਲਾਂ ਅਤੇ ਬੀਜਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਗੱਲਬਾਤ ਵੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ।