Shaheed Subedar Angrez Singh: ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤਾ 95 ਲੱਖ ਰੁਪਏ ਦਾ ਚੈੱਕ
Shaheed Subedar Angrez Singh: ਮਾਨਸਾ ਜ਼ਿਲ੍ਹੇ ਦੇ ਪਿੰਡ ਪੇਰੋ ਦੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਜੋ ਜੰਮੂ ਕਸ਼ਮੀਰ ਦੇ ਸਾਂਭਾ ਵਿਖੇ ਤਾਇਨਾਤ ਸਨ। ਜੋ ਦਸੰਬਰ ਮਹੀਨੇ ਦੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 95 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 95 ਲੱਖ ਰੁਪਏ ਦਾ ਚੈੱਕ ਭੇਜਿਆ ਗਿਆ ਹੈ।