Sarwan Pandher: ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਕੇਂਦਰ ਦੇ ਖਰੜੇ ਦੇ ਫੈਸਲਿਆਂ ਨੂੰ ਰੱਦ ਕਰੇ-ਸਰਵਣ ਸਿੰਘ ਪੰਧੇਰ
Sarwan Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਵਾਂ ਫੋਰਮਾਂ ਵੱਲੋਂ ਐਲਾਨ ਹੋਇਆ ਹੈ ਕਿ ਪੰਜਾਬ ਨੂੰ ਛੱਡ ਕੇ ਦੂਜੇ ਸੂਬਿਆਂ ਵਿੱਚ 24 ਦਸੰਬਰ ਨੂੰ ਕੈਂਡਲ ਮਾਰਚ ਕੱਢਿਆ ਜਾਵੇਗਾ।
26 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ਵਿੱਚ ਭੁੱਖ ਹੜਤਾਲ ਜ਼ਿਲ੍ਹਾ ਹੈਡਕੁਾਅਰਟਰ ਤਹਿਸੀਲਾਂ ਵਿੱਚ ਕੀਤੀ ਜਾਵੇ ਹੀ। ਖੇਤੀ ਮੰਡੀ ਨੂੰ ਨਿੱਜੀ ਹੱਥਾਂ ਵਿੱਚ ਦੇਣ ਦਾ ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ।
ਉਹ ਖਰੜਾ ਪੂਰੇ ਦੇਸ਼ ਦੇ ਸੂਬਿਆਂ ਨੂੰ ਭੇਜਿਆ ਗਿਆ ਹੈ। ਦੋਵੇਂ ਫੋਰਮਾਂ ਨੇ ਫੈਸਲਾ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਵੇ ਅਤੇ ਮੋਰਚੇ ਦੀਆਂ ਮੰਗਾਂ ਦੇ ਹੱਕ ਵਿੱਚ ਮਤਾ ਪਾਸ ਕਰੇ।