Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ `ਚ ਛਾਲ ਮਾਰਨ ਦਾ ਮਾਮਲਾ, ਤਿੰਨ ਮੁਲਾਜ਼ਮਾਂ ਦੇ ਖ਼ਿਲਾਫ਼ ਨੋਟਿਸ ਜਾਰੀ
Punjab Kapurthala Two Brothers Fell in Beas River News: ਪੰਜਾਬ ਦੇ ਕਪੂਰਥਲਾ 'ਚ ਕਰੀਬ 18 ਦਿਨ ਪਹਿਲਾਂ ਜਲੰਧਰ ਦੇ ਦੋ ਸਕੇ ਭਰਾਵਾਂ ਵੱਲੋਂ ਗੋਵਿੰਦਵਾਲ ਪੁਲ ਤੋਂ ਬਿਆਸ ਦਰਿਆ 'ਚ ਛਾਲ ਮਾਰ ਦਿੱਤੀ ਗਈ ਸੀ। ਇਸ ਦੌਰਾਨ ਇੱਕ ਭਰਾ ਦੀ ਲਾਸ਼ ਬਰਾਮਦ ਕਰ ਲਈ ਗਈ ਸੀ ਜਦਕਿ ਦੂਜੇ ਦੀ ਭਾਲ ਜਾਰੀ ਹੈ। ਇਸ ਮਾਮਲੇ 'ਚ ਥਾਣਾ ਤਲਵੰਡੀ ਚੌਧਰੀਆਂ ਵਿੱਚ ਜਲੰਧਰ ਦੇ ਡਿਵੀਜ਼ਨ ਇੱਕ ਦੇ ਤਤਕਾਲੀ ਐਸਐਚਓ ਸਮੇਤ ਤਿੰਨ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਹੁਣ ਤਿੰਨਾਂ ਮੁਲਾਜ਼ਮਾਂ ਦੇ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।