Khanna Accident Video: ਤੇਜ਼ ਰਫ਼ਤਾਰ ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ, ਕਾਰ ਦੇ ਉੱਡੇ ਪਰਖੱਚੇ, ਵੇਖੋ ਵੀਡੀਓ
Khanna Accident Video: ਖੰਨਾ ਨੈਸ਼ਨਲ ਹਾਈਵੇਅ ਉੱਤੇ ਸ਼ਨੀਵਾਰ ਤੜਕੇ ਹਾਦਸਾ ਹੋਇਆ। ਇਸ ਹਾਦਸੇ ਵਿੱਚ ਟਰੱਕ ਦੇ ਪਿੱਛੇ ਇਨੋਵਾ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ ਟੈਕਸੀ ਚਾਲਕ ਦੀ ਮੌਤ ਹੋਈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਵਾਸੀ ਗੁਰਾਇਆ ਵਜੋਂ ਹੋਈ ਹੈ। ਰਣਧੀਰ ਸਿੰਘ ਟੈਕਸੀ ਡਰਾਈਵਰ ਸੀ। ਉਹ ਦਿੱਲੀ ਤੋਂ ਸਵਾਰੀ ਛੱਡ ਕੇ ਵਾਪਸ ਗੁਰਾਇਆ ਆ ਰਿਹਾ ਸੀ। ਖੰਨਾ 'ਚ ਨੈਸ਼ਨਲ ਹਾਈਵੇ 'ਤੇ ਅੱਗੇ ਜਾ ਰਹੇ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।