Punjab Kisan Andolan: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਰਕਾਰਾਂ ਨੂੰ ਝੰਜੋੜਿਆਂ, ਕਿਹਾ-ਕਿਸਾਨਾਂ ਦੀ ਪ੍ਰਤੀ ਦਿਨ ਮਹਿਜ਼ 27 ਰੁਪਏ ਆਮਦਨ
Punjab Kisan Andolan: ਪੰਜਾਬ ਦੇ ਕਿਸਾਨ ਦਿੱਲੀ ਕੂਚ ਲਈ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਸ਼ੰਭੂ ਬੈਰੀਅਰ ਤੇ ਖਨੌਰੀ ਵਿੱਚ ਹਾਲਾਤ ਕਾਫੀ ਤਣਾਅਪੂਰਨ ਹਨ। ਇਸ ਦਰਮਿਆਨ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅੰਦੋਲਨ ਦਾ ਛੇਵਾਂ ਦਿਨ ਤੇ ਚੌਥੇ ਗੇੜ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਤੀ ਕਿਸਾਨ ਦੀ ਆਮਦਨ ਪ੍ਰਤੀ ਦਿਨ ਮਹਿਜ਼ 27 ਰੁਪਏ ਹੈ। ਕਿਸਾਨ 27 ਰੁਪਏ ਵਿੱਚ ਗੁਜ਼ਾਰਾ ਕਰਦਾ ਹੈ। ਖੇਤੀ ਦੀ ਲਾਗਤ ਕਾਫੀ ਜ਼ਿਆਦਾ ਹੈ।