Punjab Kisan Andolan: ਅੰਦੋਲਨ 2.0- ਦੇਸ਼ ਦਾ ਅੰਨਦਾਤਾ ਸੜਕਾਂ `ਤੇ ਉਤਰਣ ਲਈ ਮਜਬੂਰ ਕਿਉਂ?
Punjab Kisan Andolan: ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਹੈ। ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਮੰਗਾਂ ਨੂੰ ਅਮਲੀਜਾਮਾ ਪਹਿਨਾਏ ਜਾਣ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਦੇ ਕੰਨ ਉਪਰ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਬਰ ਬਥੇਰਾ ਹੋ ਗਿਆ ਹੈ ਮੁੜ ਦਿੱਲੀ ਲਗਾਇਆ ਜਾਵੇਗਾ। ਕਿਸਾਨਾਂ ਆਪਣੀ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ