Ludhiana news: ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ
Ludhiana Clash Viral video news: ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਧਾਰਮਿਕ ਸਥਾਨ ਤੋਂ ਵਾਪਸ ਆਏ ਟੈਂਪੂ ਟਰੈਵਲ 'ਤੇ ਨੌਜਵਾਨਾਂ ਨੇ ਇੱਟਾਂ ਤੇ ਰਾਡ ਨਾਲ ਹਮਲਾ ਕੀਤਾ ਅਤੇ ਸ਼ੀਸ਼ੇ ਭੰਨੇ। ਇਸ ਦੌਰਾਨ ਮੌਕੇ 'ਤੇ ਲੋਕਾਂ ਵੱਲੋਂ ਰੋਕਣ 'ਤੇ ਉਹਨਾਂ 'ਤੇ ਵੀ ਹਮਲਾ ਕੀਤਾ ਗਿਆ। ਪੁਲਿਸ ਵੱਲੋਂ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।