Kisan Mela 2023: ਕੇਂਦਰ ਵੱਲੋਂ ਬਾਸਮਤੀ `ਤੇ ਲਾਈ ਪਾਬੰਦੀਆਂ `ਤੇ CM ਮਾਨ ਨੇ ਚੁੱਕੇ ਸਵਾਲ
Kisan Mela 2023: ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ।