Farmers Fair In Ludhiana: ਕਿਸਾਨ ਮੇਲੇ ਦਾ ਅੱਜ ਦੂਜਾ ਦਿਨ: CM ਭਗਵੰਤ ਮਾਨ ਨੇ 5 ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਿਤ
Farmers Fair In Ludhiana: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਿਸਾਨ ਮੇਲੇ (Kisan Mela 2023) ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਅੱਜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਉਨ੍ਹਾਂ ਨਾਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੀ ਪਹੁੰਚੇ। ਪੀਏਯੂ ਦੇ ਵੀਸੀ ਸਤਬੀਰ ਸਿੰਘ ਗੋਸਲ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ 5 (ਅਗਾਂਹਵਧੂ ਕਿਸਾਨਾਂ) ਖੇਤੀਬਾੜੀ 'ਚ ਅਹਿਮ ਯੋਗਦਾਨ ਦੇਣ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ।