Anmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ
Anmol Gagan Maan Wedding: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਘਰ ‘ਚ ਸ਼ਹਿਨਾਈ ਦੀ ਗੂੰਜ ਸੁਣਾਈ ਦੇਣ ਲੱਗੀ ਹੈ। ਭਗਵੰਤ ਮਾਨ ਸਰਕਾਰ ‘ਚ ਕੈਬਨਿਟ ਮੰਤਰੀ ਰਹੇ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਘਰ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਦੇ ਹੱਥਾਂ ‘ਤੇ ਸ਼ਗਨ ਦੀ ਮਹਿੰਦੀ ਸਜਾਈ ਗਈ। ਅਨਮੋਲ ਗਗਨ ਮਾਨ ਦੀਆਂ ਪਰਿਵਾਰ ਅਤੇ ਦੋਸਤਾਂ ਨਾਲ ਮਹਿੰਦੀ ਲਗਾਉਂਦੇ ਹੋਏ ਤਸਵੀਰਾਂ ਸਹਾਮਣੇ ਆਈਆਂ ਹਨ।