MLA ਲਾਭ ਸਿੰਘ ਉਗੋਕੇ ਹੋਏ ਆਪੇ ਤੋਂ ਬਹਾਰ, ਸਰਪੰਚ ਨੂੰ ਦਿੱਤੀ ਥੱਪੜ ਮਾਰਨ ਦੀ ਧਮਕੀ
Jan 28, 2023, 13:39 PM IST
ਪੰਜਾਬ ਦੇ ਭਦੌੜ ਵਿਧਾਨ ਸਭਾ ਸੀਟ ਤੋਂ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਵਿਵਾਦਾਂ 'ਚ ਘਿਰੇ ਹੋਏ ਹਨ। ਉਗੋਕੇ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਕਲੀਨਿਕ (ਏਏਸੀ) ਦਾ ਵਿਰੋਧ ਕਰ ਰਹੇ ਇੱਕ ਵਿਅਕਤੀ ਨੂੰ ਕਿਹਾ ਕਿ ਜੇਕਰ ਪੰਜਾਬ ਵਿੱਚ ਕਿਸੇ ਹੋਰ ਪਾਰਟੀ ਦੀ ਸਰਕਾਰ ਹੁੰਦੀ ਤਾਂ ਵਿਰੋਧ ਕਰਨ 'ਤੇ ਉਸ ਨੂੰ ਕੁੱਟਿਆ ਜਾਂਦਾ ਅਤੇ ਜੇਲ੍ਹ ਵਿੱਚ ਸੁੱਟ ਦਿੱਤਾ ਜਾਂਦਾ। ਦੱਸ ਦਈਏ ਕਿ ਇਹ ਪੂਰਾ ਮਾਮਲਾ ਕੈਮਰੇ ਵਿੱਚ ਕੈਦ ਕਰ ਲਿਆ ਗਿਆ ਅਤੇ ਹੁਣ ਇਸਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।