Punjab News: ਗੈਂਗਸਟਰ ਗੋਪੀ ਡੱਲੇਵਾਲੀਆ ਗ੍ਰਿਫਤਾਰ, ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ
Aug 11, 2023, 12:26 PM IST
Punjab's Moga News, Gangster Gopi Dalewalia Arrested: ਪੰਜਾਬ 'ਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੋਗਾ ਪੁਲਿਸ ਵੱਲੋਂ ਖੂਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਅਤੇ ਗੋਰੂ ਬੱਚਾ ਗਰੁੱਪ ਦੇ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗ੍ਰਿਫਤਾਰ ਕੀਤਾ ਗਿਆ। ਜੁਲਾਈ 2023 ਗੋਪੀ ਵਿੱਚ ਮੋਗਾ ਵਿਖੇ ਸੰਤੋਖ ਸਿੰਘ ਦੇ ਕਤਲ ਵਿੱਚ ਸ਼ਾਮਲ ਮੁੱਖ ਸਾਥੀ ਸੀ। ਉਸਨੂੰ 4 ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ 2016 ਵਿੱਚ ਗੁਰਾਇਆ ਵਿਖੇ ਇੱਕ ਕਤਲ ਕੇਸ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਦੱਸ ਦਈਏ ਕਿ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।