Mohali News: ਮੁਹਾਲੀ `ਚ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, AGTF ਤੇ ਪੁਲਿਸ ਦਾ ਵੱਡਾ ਆਪ੍ਰੇਸ਼ਨ
Punjab's Mohali News: ਪੰਜਾਬ ਦੇ ਮੁਹਾਲੀ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ AGTF ਅਤੇ ਮੁਹਾਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਨਾਲ ਸੰਬੰਧਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਖੁਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤੀ ਅਤੇ ਦੱਸਿਆ ਕਿ "ਇੱਕ ਵੱਡੀ ਸਫਲਤਾ ਵਿੱਚ, AGTF-ਪੰਜਾਬ ਅਤੇ ਮੁਹਾਲੀ ਪੁਲਿਸ ਨੇ ISI-ਸਮਰਥਿਤ, ਪਾਕਿ-ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।"