Punjab MPs: ਪੰਜਾਬ ਦੇ ਸੰਸਦ ਮੈਂਬਰਾਂ ਨੇ ਚੁੱਕੀ ਸਹੁੰ, ਲੋਕ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਂਅ ਵੀ ਬੋਲਿਆ ਗਿਆ
Punjab MPs: ਲੋਕ ਸਭਾ ਦੇ ਦੂਜੇ ਦਿਨ ਅੱਜ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਨ੍ਹਾਂ ਸੰਸਦਾਂ ਵਿੱਚ ਡਾ. ਅਮਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਰਬਜੀਤ ਸਿੰਘ ਖ਼ਾਲਸਾ, ਗੁਰਮੀਤ ਸਿੰਘ ਮੀਤ ਹੇਅਰ, ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਮਲਵਿੰਦਰ ਸਿੰਘ ਕੰਗ, ਰਾਜ ਕੁਮਾਰ ਚੱਬੇਵਾਲ, ਚਰਨਜੀਤ ਸਿੰਘ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲ ਨੇ ਹਲਫ ਲਿਆ। ਕਾਬਿਲੇਗੌਰ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਬੋਲਿਆ ਗਿਆ ਸੀ।