Guru Nanak Jayanti 2023: ਪਹਿਲੀ ਪਾਤਸ਼ਾਹੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
Punjab Nagar Kirtan: ਪ੍ਰਥਮ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਨੰਗਲ ਦੇ ਇਤਿਹਾਸਕ ਗੁਰਦੁਆਰਾ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕਿਆ। ਰੰਗ-ਬਿਰੰਗੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਚ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਘਾਟ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਪਿੰਡ ਬਰਮਲਾ ਦੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਜਿੱਥੋਂ ਵੀ ਲੰਘਦਾ ਸੀ, ਸੰਗਤਾਂ ਉਸ ਰਸਤੇ ਦਾ ਸਵਾਗਤ ਕਰਦੀਆਂ ਨਜ਼ਰ ਆਈਆਂ। ਗਤਕਾ ਪਾਰਟੀਆਂ ਕਮਾਲ ਦੇ ਕਰਤੱਵ ਦਿਖਾ ਰਹੀਆਂ ਸਨ ਅਤੇ ਸਾਰਾ ਇਲਾਕਾ ਜੈਕਾਰਿਆਂ ਨਾਲ ਗੂੰਜ ਰਿਹਾ ਸੀ। ਇਸ ਨਗਰ ਕੀਰਤਨ ਦੇ ਸੁਆਗਤ ਲਈ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਪ੍ਰਸ਼ਾਦ ਦੇ ਵੀ ਪ੍ਰਬੰਧ ਕੀਤੇ ਗਏ ਸਨ।