Punjab News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਮਨਜਿੰਦਰ ਸਿੰਘ ਸਿਰਸਾ, ਸੁਣੋ ਕੀ ਕਿਹਾ
BJP leader Manjinder Singh Sirsa visits Golden Temple in Amritsar: ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਅੱਜ ਯਾਨੀ ਮੰਗਲਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰਮਾਤਮਾ ਦਾ ਅਸੀਸ ਲਿਆ ਅਤੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਵੀ ਸਾਧਿਆ। ਦੱਸਣਯੋਗ ਹੈ ਕਿ ਜਦੋਂ ਦੀ ਵਿਰੋਧੀ ਧਿਰਾਂ ਦੀ 28 ਪਾਰਟੀਆਂ ਦਾ ਗਠਜੋੜ 'ਇੰਡੀਆ' ਬਣਿਆ ਹੈ, ਉਦੋਂ ਤੋਂ ਹੀ ਭਾਜਪਾ ਵੱਲੋਂ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।