Punjab News: ਬੁੱਢਾ ਨਾਲੇ ਦੇ ਪਾਣੀ ਦੀ ਸਫ਼ਾਈ ਤਿੰਨ ਪੜਾਵਾਂ ਵਿੱਚ ਕਰਵਾਉਣ ਦੀ ਹੋਵੇਗੀ ਸ਼ੁਰੂਆਤ
Punjab News: ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਮੁਹਿੰਮ ਨੇਬੁਲਾ ਗਰੁੱਪ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਨੇਬੁਲਾ ਓਜ਼ੋਨੇਸ਼ਨ ਤਕਨਾਲੋਜੀ ਨਾਲ ਮਿਲ ਕੇ ਕੈਂਸਰ ਦਾ ਕਾਰਨ ਬਣਨ ਵਾਲੀਆਂ ਅਸ਼ੁੱਧੀਆਂ ਨੂੰ ਨੈਨੋ ਪੱਧਰ ਉਤੇ ਜਾ ਕੇ ਸਾਫ਼ ਕੀਤਾ ਜਾਵੇਗਾ।