Ludhiana News: ਲੁਧਿਆਣਾ ਕਮਿਸ਼ਨਰ ਦਫਤਰ ਦੇ ਬਾਹਰ ਮਹਿਲਾ ਦਾ ਹਾਈ ਵੋਲਟੇਜ ਡਰਾਮਾ, ਡਾਕ ਲਿਜਾਣ ਵਾਲੇ ਅਧਿਕਾਰੀ ਨੂੰ ਰੱਜ ਕੇ ਕੱਢੀਆਂ ਗਾਲਾਂ
Jun 29, 2023, 18:30 PM IST
Ludhiana News: ਲੁਧਿਆਣਾ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਉਸ ਵੇਲੇ ਹਾਈ ਵੋਲਟੇਜ ਡਰਾਮਾ ਹੋਇਆ ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਮਹਿਲਾ ਨੇ ਪੁਲਿਸ ਦੀ ਡਾਕ ਲੈ ਜਾਣ ਵਾਲੇ ਮੁਲਾਜ਼ਮ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਘੇਰ ਲਿਆ। ਮਹਿਲਾ ਨੇ ਉਸ ਤੇ ਰੱਜ ਕੇ ਆਪਣੀ ਭੜਾਸ ਕੱਢੀ। ਇਸ ਦੌਰਾਨ ਮਹਿਲਾ ਨੇ ਇਲਜ਼ਾਮ ਲਗਾਇਆ ਕਿ ਸਾਡੇ ਜ਼ਮੀਨੀ ਵਿਵਾਦ ਦੇ ਚਲਦਿਆਂ ਮੁਲਜ਼ਮ ਵੱਲੋਂ ਦੂਜੀ ਪਾਰਟੀ ਨੂੰ ਫਾਇਦਾ ਪਹੁੰਚਾਉਣ ਲਈ ਸਾਡੇ ਦਸਤਾਵੇਜ਼ ਹੀ ਗਾਇਬ ਕਰ ਦਿੱਤੇ। ਉਹ ਫੋਕਲ ਪੁਆਇੰਟ ਇਲਾਕੇ ਦੇ ਵਿੱਚ ਕੰਮ ਕਰਦਾ ਹੈ ਅਤੇ ਜਿਸ ਧਿਰ ਦੇ ਨਾਲ ਉਨ੍ਹਾਂ ਦਾ ਜ਼ਮੀਨੀ ਵਿਵਾਦ ਚੱਲਦਾ ਹੈ ਉਨ੍ਹਾਂ ਨੂੰ ਫਾਇਦਾ ਪਹੁੰਚਾਉਣ ਦੇ ਲਈ ਇਹ ਸਭ ਡਰਾਮਾ ਰਚਿਆ ਹੈ। ਉਨ੍ਹਾਂ ਕਿਹਾ ਕਿ ਉਸ ਨੇ 6 ਲੱਖ ਰੁਪਏ ਦੀ ਠੱਗੀ ਮਾਰੀ ਹੈ, ਜਿਸ ਕਰਕੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।