Bathinda News: ਹੜ੍ਹ ਪੀੜਿਤਾਂ ਲਈ ਅੱਗੇ ਆਏ ਲੋਕ, ਪੁਲਿਸ ਦੇ ਸਹਿਯੋਗ ਨਾਲ ਭੇਜੀ ਰਾਹਤ ਸਮੱਗਰੀ
Jul 19, 2023, 23:56 PM IST
Bathinda News: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਲੋਕੀ ਹੜ੍ਹ ਦਾ ਸਾਹਮਣਾ ਕਰ ਰਹੇ ਹਨ। ਬਠਿੰਡਾ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਲੋਕਾਂ ਨੇ ਪੁਲਿਸ ਦੇ ਸਹਿਯੋਗ ਨਾਲ ਮਿਲ ਕੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਗਈ ਅਤੇ ਇਸ ਦੇ ਨਾਲ ਹੀ ਪਸ਼ੂਆਂ ਲਈ ਹਰਾ ਚਾਰਾ ਵੀ ਭੇਜਿਆ ਗਿਆ। ਪਿੰਡ ਦੇ ਲੋਕਾਂ ਅਤੇ ਪੁਲਿਸ ਨੇ ਦੱਸਿਆ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹ ਆਉਣ ਤੋਂ ਬਾਅਦ ਲੋਕਾਂ ਦਾ ਕਾਫੀ ਨੁਕਸਾਨ ਹੋਇਆ। ਲੋਕਾਂ ਵੱਲੋਂ ਰਾਹਤ ਸਮੱਗਰੀ ਭੇਜ ਕੇ ਥੋੜ੍ਹੀ ਮੱਦਦ ਕੀਤੀ ਜਾ ਰਹੀ ਹੈ।