Punjab news today: ਸਾਬਕਾ CM ਚੰਨੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਵਿਜੀਲੈਂਸ ਨੇ 13 ਜੂਨ ਨੂੰ ਪੇਸ਼ ਦਿੱਤੇ ਹੁਕਮ
Jun 10, 2023, 12:13 PM IST
Punjab news today: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ 'ਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਲਈ ਮੁਸੀਬਤ ਫਿਰ ਵਧ ਗਈ ਹੈ ਕਿਉਂਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਤਲਬ ਕੀਤਾ ਹੈ। ਮੰਤਰੀ ਨੂੰ 13 ਜੂਨ ਨੂੰ ਮੋਹਾਲੀ ਸਥਿਤ ਬਿਊਰੋ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।