Punjab News: ਕੈਨੇਡਾ ਤੋਂ ਪਰਤਿਆ ਨੌਜਵਾਨ ਏਅਰਪੋਰਟ `ਤੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Punjab News: ਕੈਨੇਡਾ ਤੋਂ ਪਰਤੇ ਜਲੰਧਰ ਦੇ NRI ਨੌਜਵਾਨ ਨੂੰ ਦਿੱਲੀ ਏਅਰਪੋਰਟ ਤੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਗੁਰਵਿੰਦਰ ਲੜਕੀ ਨਾਲ ਵਿਆਹ ਕਰਕੇ ਕੈਨੇਡਾ ਭੱਜ ਗਿਆ ਸੀ। ਉਸ ਨੇ ਲੜਕੀ ਨੂੰ ਉਥੇ ਬੁਲਾਉਣ ਲਈ 30 ਲੱਖ ਰੁਪਏ ਦੀ ਮੰਗ ਕੀਤੀ। ਜਦੋਂ ਲੜਕੀ ਨੇ ਪੈਸੇ ਨਾ ਦਿੱਤੇ ਤਾਂ ਉਸ ਨੇ ਤਲਾਕ ਦੇ ਦਸਤਾਵੇਜ਼ ਭੇਜ ਦਿੱਤੇ ਸਨ। ਇਸ ਮਾਮਲੇ ਵਿੱਚ ਦਿਹਾਤੀ ਪੁਲਿਸ ਨੇ ਗੁਰਵਿੰਦਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।