Olympian Mahendra Singh Gill: ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ
Olympian Mahendra Singh Gill: ਅਮਰੀਕਾ ਤੋਂ ਪੰਜਾਬ ਫੇਰੀ ਉਤੇ ਆਏ ਭਾਰਤ ਦੇ ਮਹਾਨ ਅਥਲੀਟ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ਮੁਹਾਲੀ ਪੁੱਜਣ ਉੱਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ‘ਹਾਲ ਆਫ਼ ਫੇਮ’ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ ਨੇ ਓਲੰਪੀਅਨ ਗਿੱਲ ਦਾ ਸਨਮਾਨ ਕੀਤਾ ਅਤੇ ਪੰਜਾਬ ਓਲੰਪਿਕ ਭਵਨ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ‘ਹਾਲ ਆਫ਼ ਫੇਮ’ ਦਿਖਾਇਆ ਜਿਸ ਵਿੱਚ ਮਹਿੰਦਰ ਸਿੰਘ ਗਿੱਲ ਦੀ ਤਸਵੀਰ ਸੁਸ਼ੋਭਿਤ ਹੈ।