Farmers Protest: ਅੱਜ ਪੰਜਾਬ ਭਰ `ਚ ਕਿਸਾਨਾਂ ਤੇ ਆੜਤੀਆਂ ਵੱਲੋਂ ਕੀਤੇ ਗਏ ਰੋਡ ਜਾਮ, ਸਰਕਾਰ ਕੀਤੀ ਖਿਲਾਫ਼ ਨਾਅਰੇਬਾਜ਼ੀ
Punjab Farmers Protest: ਸੰਯੁਕਤ ਮੋਰਚੇ ਦੇ ਸੱਦੇ ਉੱਤੇ ਕਿਸਾਨਾਂ ਅਤੇ ਆੜਤੀਆਂ ਵੱਲੋਂ ਸੂਬਾ ਭਰ ਦੇ ਵਿੱਚ ਸੜਕਾਂ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ। ਮਾਨਸਾ ਵਿਖੇ ਮਾਨਸਾ ਸਿਰਸਾ ਰੋਡ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਦਾ ਰਿਹਾ ਹੈ। ਅੱਜ ਸੰਯੁਕਤ ਮੋਰਚੇ ਦੇ ਸੱਦੇ ਤੇ ਮਾਨਸਾ ਜ਼ਿਲ੍ਹੇ ਵਿੱਚ ਵੱਖ- ਵੱਖ ਥਾਈ ਰੋਡ ਜਾਮ ਕੀਤੇ ਗਏ ਹਨ। ਉਹਨਾਂ ਕਿਹਾ ਕਿ ਜੋ ਸਰਕਾਰ ਨੇ ਵਾਅਦੇ ਕੀਤੇ ਸੀ ਕਿ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਪਰ ਹੁਣ ਜਦੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਪੱਕ ਕੇ ਤਿਆਰ ਹੋ ਗਈ ਹੈ।