Punjab Police: ਪੰਜਾਬ ਪੁਲਿਸ ਨੇ 2.5 ਸਾਲ ਵਿੱਚ 5856 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ - IG ਸੁਖਚੈਨ ਸਿੰਘ ਗਿੱਲ
Punjab Police: ਆਈਜੀ ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵੱਲੋਂ ਪੰਜਾਬ ਦੇ ਗੈਂਗਸਟਰਾਂ ਨੂੰ ਲੈਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਸੁਖਚੈਨ ਸਿੰਘ ਗਿੱਲ ਨੇ ਪਿਛਲੇ ਢਾਈ ਸਾਲਾਂ ਦੌਰਾਨ ਨਸ਼ਿਆ ਦੀ ਰਿਕਵਰੀ ਅਤੇ ਗੈਂਗਸਟਰਾਂ ਉੱਤੇ ਕੀਤੀ ਕਾਰਵਾਈ ਦੇ ਵੇਰਵੇ ਦਿੱਤੇ। ਉਨ੍ਹਾਂ ਨੇ ਦੱਸਿਆ ਹੈ ਕਿ ਪਿਛਲੇ ਢਾਈ ਸਾਲਾਂ ਵਿੱਚ ਡਰੱਗ ਕੇਸਾਂ 'ਚ 29152 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ 3581 ਕਮਰਸ਼ੀਅਲ ਮਾਮਲੇ ਦਰਜ ਕੀਤੇ ਹਨ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਸਭ ਤੋਂ ਵਧੇਰੇ ਮਾਮਲੇ ਦਰਜ ਕੀਤੇ ਹਨ।