Shubkaran Death: ਪੰਜਾਬ ਪੁਲਿਸ ਨੇ ਸ਼ੁਭਕਰਨ ਦੀ ਮੌਤ ਨੂੰ ਲੈ ਕੇ ਦਰਜ ਕੀਤੀ ਜ਼ੀਰੋ FIR
Shubkaran Death: ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਸਬੰਧ 'ਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਪੁਲਿਸ ਸਟੇਸ਼ਨ 'ਚ ਅਣਪਛਾਤੇ ਲੋਕਾਂ ਖਿਲਾਫ ਕਤਲ ਅਤੇ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ।