Punjab Politics: SAD ਆਗੂ ਬੰਟੀ ਰੋਮਾਣਾ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ `ਤੇ ਲਿਆ ਨਿਸ਼ਾਨੇ `ਤੇ
Bunty Romana video: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਪੰਜਾਬ ਵਿੱਚ ਲਾਗਾਤਰ ਵੱਧ ਰਹੇ ਨਸ਼ੇ ਨੂੰ ਲੈ ਕੇ ਜਿਥੇ ਪੰਜਾਬ ਸਰਕਾਰ ਨੂੰ ਘੇਰਿਆ। ਉਥੇ ਪੰਜਾਬ ਦੇ ਮੁੱਖ ਮੰਤਰੀ ਦੀ ਮੰਸ਼ਾ ਤੇ ਵੀ ਸਵਾਲ ਚੁਕਦੇ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਨਸ਼ੇ ਨਾਲ ਮੌਤਾਂ ਦੀ ਗਿਣਤੀ ਵੱਧ ਰਹੀ ਹੈ ਪਰ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨਸ਼ੇ ਨੂੰ ਠੱਲ ਪਾਉਣ ਲਈ ਹਰ ਪਾਸਿਓ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਵੱਡਾ ਦਾਅਵਾ ਕੀਤਾ ਸੀ ਕਿ ਮਹਿਜ ਚਾਰ ਮਹੀਨਿਆਂ ਵਿੱਚ ਨਸ਼ਾ ਖਤਮ ਕੀਤਾ ਜਾ ਸਕਦਾ ਸਿਰਫ ਪੁਲਿਸ ਦੇ ਹੱਥ ਖੁਲ੍ਹੇ ਛੱਡ ਦਿਓ।