PRTC Buses Entry Ban: ਚੰਡੀਗੜ੍ਹ `ਚ ਪੰਜਾਬ ਦੀਆਂ ਬੱਸਾਂ ਦੀ No-Entry, ਰੋਡਵੇਜ਼ ਵਾਲਿਆਂ ਦੀ ਚੰਡੀਗੜ੍ਹ CTU ਨਾਲ ਖੜਕ ਗਈ , ਲੋਕ ਹੋ ਰਹੇ ਖੱਜਲ ਖੁਆਰ
PRTC Buses Entry Ban: ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਚੰਡੀਗੜ੍ਹ 'ਚ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਨਹੀਂ ਹੋਵੇਗੀ। ਦਰਅਸਲ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਚੰਡੀਗੜ੍ਹ ਟਰਾਂਸਪੋਰਟ ਕਾਰਪੋਰੇਸ਼ਨ ਵਿਚਾਲੇ ਵਿਵਾਦ ਚੱਲ ਰਿਹਾ ਹੈ। ਇਸ ਦੇ ਚਲਦਿਆਂ ਪੀਆਰਟੀਸੀ ਦੀਆਂ ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਬੱਸਾਂ ਨੂੰ ਚੰਡੀਗੜ੍ਹ ਲੈ ਕੇ ਨਹੀਂ ਜਾਣਗੇ।