Punjab Truck drivers Strike: ਹਰ ਥਾਂ ਤੇਲ ਦੀ ਕਿੱਲਤ! ਪੈਟਰੋਲ ਪੰਪਾਂ `ਤੇ ਲੱਗੀਆਂ ਲੰਬੀਆਂ ਕਤਾਰਾਂ, ਲੋਕ ਪਰੇਸ਼ਾਨ
Punjab Truck drivers Strike: ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰਾਂ ਵੱਲੋਂ 'ਨਵੇਂ ਹਿੱਟ ਐਂਡ ਰਨ ਕਾਨੂੰਨ' ਵਿਰੁੱਧ ਹੜਤਾਲ ਲਗਾਤਾਰ ਜਾਰੀ ਹੈ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜੇਕਰ ਅੱਜ ਸ਼ਾਮ ਤੱਕ ਹੜਤਾਲ ਖਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੇ 45 ਫੀਸਦੀ ਪੈਟਰੋਲ ਪੰਪ ਸੁੱਕੇ ਹੋਣ ਦੀ ਸੰਭਾਵਨਾ ਹੈ, ਯਾਨੀ ਕਿ ਉਨ੍ਹਾਂ 'ਚ ਤੇਲ ਖ਼ਤਮ ਹੋ ਜਾਵੇਗਾ।