Punjab Weather Update: ਪੰਜਾਬ `ਚ ਗਰਮੀ ਨੇ ਕਰਾ ਦਿੱਤੀ ਸੀ ਤੋਬਾ, ਅੱਜ ਪਏ ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ!
Punjab Weather Update: ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਪਰ ਮੀਂਹ ਪੈਣ ਕਰਕੇ ਹੁਣ ਮੌਸਮ ਸੁਹਾਵਨਾ ਹੋ ਗਿਆ ਹੈ। ਦਰਅਸਲ ਮਾਨੂਸਨ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਬਾਅਦ ਅੱਜ ਬਾਰਿਸ਼ ਹੋਣ ਦੇ ਨਾਲ ਬਜ਼ੁਰਗਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ। ਬਜ਼ੁਰਗਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਈ ਦਿਨਾਂ ਤੋਂ ਗਰਮੀ ਨੇ ਤੋਬਾ ਕਰਾ ਦਿੱਤੀ ਸੀ। ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਹ ਸੌਣ ਦੇ ਮਹੀਨੇ ਵਿੱਚ ਮੀਂਹ ਪੈਣੇ ਬਹੁਤ ਹੀ ਜ਼ਰੂਰੀ ਹੁੰਦੇ ਹਨ।