Surinder Shinda Death: ਨਹੀਂ ਰਹੇ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ, ਪੁੱਤਰ ਮਨਿੰਦਰ ਨੇ ਦੱਸਿਆ ਮੌਤ ਦਾ ਅਸਲ ਕਾਰਨ
Jul 26, 2023, 15:09 PM IST
Surinder Shinda Death: ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਅੱਜ ਬੁੱਧਵਾਰ ਸਵੇਰੇ ਲੱਗਭਗ 6.30 ਵਜੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਮੌਤ ਹੋ ਗਈ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸੁਰਿੰਦਰ ਛਿੰਦਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਤੇ ਉਸ ਤੋਂ ਬਾਅਦ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਕੁਝ ਦਿਨ ਪਹਿਲਾਂ ਵੀ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਮੌਤ ਹੋਣ ਦੀ ਅਫਵਾਹ ਉੱਡੀ ਸੀ ਜਿਸਨੂੰ ਪੁੱਤਰ ਮਨਿੰਦਰ ਨੇ ਫੇਸਬੁੱਕ ਤੇ ਲਾਇਵ ਆਕੇ ਅਫਵਾਹਾਂ ਨੂੰ ਝੂਠਾ ਪਾਇਆ ਸੀ।