Jassi Gill Video: ਪੰਜਾਬੀ ਗਾਇਕ ਜੱਸੀ ਗਿੱਲ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵੇਖੋ ਵੀਡੀਓ
Jassi Gill Video: ਪੰਜਾਬੀ ਗਾਇਕ ਜੱਸੀ ਗਿੱਲ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਦੇ ਨਾਲ ਹੀ ਕਿਹਾ ਕਿ ਮੈਂ ਆਪਣੇ ਬੇਟੇ ਨੂੰ ਪਹਿਲੀ ਵਾਰ ਦਰਬਾਰ ਸਾਹਿਬ ਮੱਥਾ ਟੇਕਣ ਲਈ ਲੈ ਕੇ ਆਇਆ ਹਾਂ। ਪੰਜਾਬੀ ਗਾਇਕ ਜੱਸੀ ਗਿੱਲ ਅੱਜ ਸੱਚਖੰਡ ਸ੍ਰੀ ਦਰਬਾਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬੀ ਗਾਇਕ ਜੱਸੀ ਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਵਿਦੇਸ਼ੀ ਜੰਮਪਲ ਪੁੱਤਰ ਪਹਿਲੀ ਵਾਰ ਭਾਰਤ ਆਇਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ।