Sultanpur Lodhi: ਸੁਲਤਾਨਪੁਰ ਲੋਧੀ ਪਹੁੰਚੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਹੜ੍ਹ ਪੀੜਤਾਂ ਦੀ ਮਦਦ ਲਈ 10 ਟਰੈਕਟਰ ਸੌਂਪੇ

Sultanpur Lodhi: ਪੰਜਾਬੀ ਗਾਇਕ ਮਨਕੀਰਤ ਔਲਖ ਸੁਲਤਾਨਪੁਰ ਲੋਧੀ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਦੇ ਲਈ ਟਰੈਕਟਰ ਸੰਤ ਮਹਾਂਪੁਰਸ਼ਾਂ ਨੂੰ ਸੌਂਪੇ। ਮਨਕੀਰਤ ਔਲਖ ਵੱਲੋਂ ਸੰਤ ਬਾਬਾ ਹਾਕਮ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਨੂੰ 10 ਟਰੈਕਟਰ ਸੌਂਪੇ। ਇੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਇਸ ਇਲਾਕੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ 10 ਟਰੈਕਟਰ ਸੰਤ ਮਹਾਂਪੁਰਸ਼ਾਂ ਨੂੰ ਦੇ ਕੇ ਚੱਲੇ ਹਾਂ ਤੇ ਲੋੜ ਅਨੁਸਾਰ ਇਨ੍ਹਾਂ ਟਰੈਕਟਰਾਂ ਦੀ ਵਰਤੋਂ ਕੀਤੀ ਜਾਵੇਗੀ।

Recommended Videos