Sippy Gill: ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਮਿਲ ਰਹੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ, ਕਾਲੇ ਸ਼ੀਸ਼ਿਆਂ ਵਾਲੀ ਗੱਡੀ `ਚ ਪੁਲਸ ਕਮਿਸ਼ਨਰ ਦਫ਼ਤਰ ਪਹੁੰਚੇ ਗਾਇਕ
May 02, 2023, 17:00 PM IST
Sippy Gill receives death threat: ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਜਾਣੋ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ। ਪੰਜਾਬੀ ਗਾਇਕ ਸਿੱਪੀ ਗਿੱਲ ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਪੁੱਜੇ। ਸਿੱਪੀ ਗਿੱਲ ਕਾਲੇ ਸ਼ੀਸ਼ੇ ਆਲੀ ਗੱਡੀ 'ਚ ਆਏ ਜਿਸ ਕਾਰਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਗਏ। ਉਹ ਸਵਾਲਾਂ ਦੇ ਜਵਾਬ ਨਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ। ਦੱਸ ਦਹੀਏ ਕਿ ਸਿੱਪੀ ਗਿੱਲ ਪੁਲਿਸ ਕਮਿਸ਼ਨਰ ਨੂੰ ਮਿਲਣ ਆਏ ਸੀ ਅਤੇ ਕਿਹਾ ਕਿ ਆਪਣੀ ਜਾਨ ਬਚਾਉਣ ਲਈ ਉਨ੍ਹਾਂ ਆਪਣੀ ਗੱਡੀ ਦੇ ਸ਼ੀਸ਼ੇ ਕਾਲੇ ਕਰਵਾਏ ਹਨ।