Rahul Gandhi Defamation Case: ਰਾਹੁਲ ਗਾਂਧੀ ਨੂੰ ਮਿਲੀ ਵੱਡੀ ਰਾਹਤ, ਮੁੜ ਬਹਾਲ ਹੋਈ ਸੰਸਦ ਮੈਂਬਰਸ਼ਿਪ
Aug 04, 2023, 15:52 PM IST
Rahul Gandhi Defamation Case SC Verdict Latest News: ਕਾਂਗਰਸ ਲੀਡਰ ਰਾਹੁਲ ਗਾਂਧੀ ਲਈ ਅੱਜ ਇੱਕ ਵੱਡਾ ਦਿਨ ਰਿਹਾ ਕਿਉਂਕਿ ਸੁਪਰੀਮ ਕੋਰਟ ਵੱਲੋਂ ਅੱਜ ਯਾਨੀ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਨੇਮ ਨੂੰ ਲੈ ਕੇ ਉਨ੍ਹਾਂ 'ਤੇ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਸਜ਼ਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸਦੇ ਨਾਲ ਹੀ ਰਾਹੁਲ ਗਾਂਧੀ ਲਈ ਤੋਂ ਵੱਡੀ ਰਾਹਤ ਇਹ ਹੈ ਕਿ ਉਨ੍ਹਾਂ ਦੀ ਸੰਸਦ ਮੈਂਬਰਸ਼ਿਪ ਵੀ ਮੁੜ ਬਹਾਲ ਹੋ ਗਈ ਹੈ। ਦੱਸਣਯੋਗ ਹੈ ਕਿ ਗੁਜਰਾਤ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਸਜਾ ਸੁਣਾਈ ਗਈ ਸੀ ਜਿਸ 'ਤੇ ਬਾਅਦ ਅੱਜ ਯਾਨੀ ਸ਼ੁਕਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਇਆ ਗਿਆ।