Rahul Gandhi News: ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਹੁਲ ਗਾਂਧੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਦਿੱਤਾ ਮੋਢਾ
Rahul Gandhi in Amritsar Golden Temple Video: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅਤੇ ਨਤਮਸਤਕ ਹੋਣ ਤੋਂ ਬਾਅਦ ਸੇਵਾ ਨਿਭਾਈ ਅਤੇ ਬਾਅਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਮੋਢਾ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਿਰ 'ਤੇ ਨੀਲੇ ਰੰਗ ਦਾ ਸਕਾਰਫ ਪਾਇਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦੀ ਸੇਵਾ ਕਰਦਿਆਂ ਦੀ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਇਆ ਹਨ।