Rahul Gandhi in Amritsar: ਮੁੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਕੀਤੀ ਸੇਵਾ
Rahul Gandhi in Golden Temple Today News: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਮੁੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਲੰਗਰ ਹਾਲ ਵਿੱਚ ਸੇਵਾ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਲੰਗਰ ਹਾਲ ਵਿੱਚ ਸਬਜ਼ੀਆਂ ਕੱਟਣ ਦੀ ਸ਼ਰਧਾ ਨਾਲ ਸੇਵਾ ਕੀਤੀ। ਬੀਤੇ ਦਿਨ ਤੋਂ ਰਾਹੁਲ ਗਾਂਧੀ ਗੁਰੂ ਘਰ ਵਿੱਚ ਸੇਵਾ ਜਰ ਰਹੇ ਹਨ। ਇਸ ਦੌਰਾਨ ਦੱਸਿਆ ਗਿਆ ਹੈ ਕਿ ਸਿਆਸਤ ਤੋਂ ਦੂਰੀ ਇਹ ਰਾਹੁਲ ਗਾਂਧੀ ਦਾ ਨਿੱਜੀ ਦੌਰਾ ਹੈ।