ਵਿਰੋਧ ਦੇ ਚੱਲਦਿਆਂ ਪੰਜਾਬ ਵਿਚ ਵੀ ਰੇਲ ਆਵਾਜਾਈ ਪ੍ਰਭਾਵਿਤ, ਕਈ ਟ੍ਰੇਨਾ ਹੋਈਆਂ ਰੱਦ
Jun 20, 2022, 15:13 PM IST
ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਖਿਲਾਫ ਦੇਸ਼ ਭਰ ਵਿਚ ਨੌਜਵਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਅਜਿਹੇ 'ਚ ਸਭ ਤੋਂ ਪਹਿਲਾਂ ਪੰਜਾਬ 'ਚ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਪਿਛਲੇ 48 ਘੰਟਿਆਂ ਦੌਰਾਨ 19 ਟ੍ਰੇਨਾ ਨੂੰ ਰੱਦ ਕਰਨਾ ਪਿਆ ਹੈ। ਉੱਤਰੀ ਰੇਲਵੇ ਅਧਿਕਾਰੀਆਂ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਲੰਘਣ ਵਾਲੀਆਂ ਕਈ ਲੰਬੀ ਦੂਰੀ ਦੀਆਂ ਟ੍ਰੇਨਾ ਨੂੰ ਰੱਦ ਕਰ ਦਿੱਤਾ ਹੈ।