ਰਾਜਾ ਵੜਿੰਗ ਦੀ CM ਮਾਨ ਨੂੰ ਅਪੀਲ, ਨਵਜੋਤ ਸਿੰਘ ਸਿੱਧੂ ਦੀ ਜਲਦ ਰਿਹਾਈ ਨੂੰ ਲੈ ਕੇ ਕੀਤੀ ਮੰਗ
Feb 04, 2023, 16:52 PM IST
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਮੁੱਖਮੰਤਰੀ ਭਗਵੰਤ ਮਾਨ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈਕੇ ਅਪੀਲ ਕੀਤੀ ਹੈ। ਰਾਜਾ ਵੜਿੰਗ ਨੇ ਟਵੀਟ ਕਰ ਨਵਜੋਤ ਸਿੰਘ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ ਤੇ ਕਿਹਾ ਕੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਵਜੋਤ ਸਿੱਧੂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਦੱਸ ਦਈਏ ਕੀ ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ ਤੇ ਹਜ਼ੇ ਵੀ ਉਹ ਪਟਿਆਲਾ ਜੇਲ੍ਹ 'ਚ ਬੰਦ ਹਨ।