Rajpura News: ਕਿਸਾਨ ਜਥੇਬੰਦੀਆਂ ਵੱਲੋ ਰਾਜਪੁਰਾ ਦੇ ਮੁੱਖ ਟਾਲੀ ਵਾਲਾ ਚੌਕ ਪੂਰਨ ਤੌਰ ਤੇ ਕੀਤਾ ਬੰਦ
Rajpura News: ਰਾਜਪੁਰਾ ਦੇ ਮੇਨ ਟਾਲੀ ਵਾਲਾ ਚੌਕ ਨੂੰ ਕਿਸਾਨ ਜਥੇਬੰਦੀਆਂ ਅਤੇ ਵਪਾਰ ਮੰਡਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਸ਼ਹਿਰ ਵਾਸੀਆਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਆਵਾਜਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਐਂਬੂਲੈਂਸਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੀ ਲੰਘਣ ਦਿੱਤਾ ਜਾ ਰਿਹਾ ਹੈ।