Sukhbir Singh Badal: ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜਾ ‘ਤੇ ਰਾਣਾ ਕੇਪੀ ਦਾ ਵੱਡਾ ਬਿਆਨ
Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਗਏ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਹੋਏ ਸਾਰੇ ਹੀ 'ਗੁਨਾਹਾਂ' ਨੂੰ ਕਬੂਲ ਕਰ ਲਿਆ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਉਨ੍ਹਾਂ ਵੱਲੋਂ ਕੀਤੇ 'ਗੁਨਾਹਾਂ' ਲਈ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਉੱਤੇ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਕੇਪੀ ਨੇ ਕਿਹਾ ਕਿ ਜੋ ਵੀ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਹੈ। ਉਸ 'ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨਹੀਂ ਹੋਣੀ ਚਾਹੀਦੀ।