Ravikaran Singh Kahlon: ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਉੱਤੇ ਰਮਨਦੀਪ ਸਿੰਘ ਸੰਧੂ ਨੇ ਕਹੀ ਇਹ ਗੱਲ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚਲਦਿਆਂ ਰਵੀਕਰਨ ਸਿੰਘ ਕਾਹਲੋਂ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਤਾਂ ਦੀ ਭਾਵਨਾ ਦਾ ਧਿਆਨ ਰੱਖ ਸਰਬ ਸਹਿਮਤੀ ਨਾਲ ਫੈਸਲਾ ਲਿਆ ਹੈ।