Ravneet Bittu News: ਰਵਨੀਤ ਬਿੱਟੂ ਨੂੰ ਰਾਤ ਨੂੰ ਨਾਭਾ ਜੇਲ੍ਹ ਲਿਆਂਦਾ; ਕਿਹਾ-`ਲੋਕਾਂ ਵਾਸਤੇ ਸਲਾਖਾਂ ਪਿੱਛੇ ਜਾਣ ਦਾ ਕੋਈ ਅਫ਼ਸੋਸ ਨਹੀਂ`
Ravneet Bittu News: Ludhiana News: ਲੁਧਿਆਣਾ ਨਗਰ ਨਿਗਮ ਦਫ਼ਤਰ ਵਿੱਚ ਤਾਲਾ ਲਗਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲੋਹਤਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਦੇਰ ਰਾਤ ਉਨ੍ਹਾਂ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਲਿਆਂਦਾ ਗਿਆ ਅਤੇ ਉਨਾਂ ਦੇ ਨਾਲ ਰਵਨੀਤ ਬਿੱਟੂ ਦੀ ਸੁਰੱਖਿਆ ਸਕਿਉਰਟੀ ਵੀ ਨਾਲ ਮੌਜੂਦ ਸੀ। ਰਵਨੀਤ ਬਿੱਟੂ ਨੇ ਪੰਜਾਬ ਸਰਕਾਰ ਉਤੇ ਹਮਲਾ ਕਰਦੇ ਕਿਹਾ ਕਿ ਅਜੇ ਤਾਂ ਅਸੀਂ ਲੋਕਾਂ ਦੀ ਆਵਾਜ਼ ਚੁੱਕ ਕੇ ਜੇਲ੍ਹ ਵਿੱਚ ਆਏ ਹਾਂ।