Ravneet Bittu News: ਲੁਧਿਆਣਾ `ਚ ਕਾਂਗਰਸ ਬਾਹਰੀ ਉਮੀਦਵਾਰ ਨੂੰ ਐਲਾਨ ਕੇ ਹਾਰ ਮੰਨ ਚੁੱਕੀ-ਰਵਨੀਤ ਬਿੱਟੂ

ਰਵਿੰਦਰ ਸਿੰਘ Mon, 29 Apr 2024-4:13 pm,

Ravneet Bittu News: ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਲੋਕ ਸਭਾ ਸੀਟ ਤੋਂ ਅਮਰਿੰਦਰ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਲਈ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲੜਨ ਲਈ ਲੁਧਿਆਣਾ ਤੋਂ ਕੋਈ ਵੀ ਸਥਾਨਕ ਆਗੂ ਨਹੀਂ ਮਿਲਿਆ। ਲੁਧਿਆਣਾ ਦੇ ਸਮੁੱਚੇ ਕਾਂਗਰਸ ਪਾਰਟੀ ਕੇਡਰ ਲਈ ਇਹ ਸਦਮੇ ਦੀ ਗੱਲ ਹੈ ਕਿ ਪਾਰਟੀ ਨੂੰ ਪੰਜਾਬ ਦੀ ਸਨਅਤੀ ਰਾਜਧਾਨੀ ਵਿੱਚੋਂ ਕੋਈ ਆਗੂ ਨਹੀਂ ਮਿਲਿਆ, ਜਿਸ ਕਰਕੇ ਪਾਰਟੀ ਪ੍ਰਧਾਨ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ। ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਆਪਣੀ ‘ਸਮਰ ਰੀਟਰੀਟ’ ਦਾ ਆਨੰਦ ਲੈਣ ਲੁਧਿਆਣਾ ਆ ਰਹੀ ਹੈ। ਲੁਧਿਆਣਾ ਦੇ ਵੋਟਰ ਬਾਹਰਲੇ ਵਿਅਕਤੀ ਨੂੰ ਆਪਣਾ ਉਮੀਦਵਾਰ ਕਿਵੇਂ ਮੰਨ ਸਕਦੇ ਹਨ? ਵੜਿੰਗ ਵੀ ਗਿੱਦੜਬਾਹਾ ਤੋਂ ਮੌਜੂਦਾ ਵਿਧਾਇਕ ਹਨ, ਅਜਿਹੇ 'ਚ ਗਿੱਦੜਬਾਹਾ ਦੇ ਵੋਟਰ ਕੀ ਸੁਨੇਹਾ ਦੇਣਗੇ ਕਿ ਸਾਡਾ ਨੁਮਾਇੰਦਾ ਸਾਡੇ ਤੋਂ ਭੱਜ ਗਿਆ ਹੈ। ਕਾਂਗਰਸ ਪਾਰਟੀ ਪਹਿਲਾਂ ਹੀ ਕਿਸੇ ਬਾਹਰੀ ਵਿਅਕਤੀ ਨੂੰ ਮੈਦਾਨ ਵਿੱਚ ਉਤਾਰ ਕੇ ਆਪਣੀ ਹਾਰ ਮੰਨ ਚੁੱਕੀ ਹੈ।

More videos

By continuing to use the site, you agree to the use of cookies. You can find out more by Tapping this link