Amritpal Singh latest news: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੇ ਸਾਂਸਦ ਰਵਨੀਤ ਬਿੱਟੂ ਨੇ ਦਿੱਤਾ ਬਿਆਨ
Apr 24, 2023, 17:52 PM IST
Ravneet Bittu on Amritpal Singh arrest: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵਰਗੇ ਲੋਕ ਦੇਸ਼ ਦੇ ਦੁਸ਼ਮਣਾਂ ਤੋਂ ਫੰਡ ਲੈਂਦੇ ਹਨ ਨਾਲ ਹੀ ਸਾਰੀਆਂ ਲਗਜ਼ਰੀ ਸਹੂਲਤਾਂ ਦਾ ਆਨੰਦ ਮਾਣਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਅੰਮ੍ਰਿਤਪਾਲ ਦੇ ਨੇੜਲੇ ਸਾਥੀ ਫੜੇ ਗਏ ਤਾਂ ਉਹ ਆਤਮ ਸਮਰਪਣ ਕਰਨ ਲਈ ਅੱਗੇ ਨਹੀਂ ਆਇਆ। ਕਲਸੀ ਦੀ ਗ੍ਰਿਫ਼ਤਾਰੀ ਹੋਵੇ ਜਾਂ ਬਾਜੇਕੇ ਦੀ, ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ 'ਤੇ ਵੀ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਪਰ ਜੱਦ ਪਤਨੀ ਕਿਰਨਦੀਪ ਕੌਰ ਨੂੰ ਏਅਰਪੋਰਟ ਤੇ ਰੋਕਿਆ ਗਿਆ, ਤਾਂ ਅਗਲੇ ਹੀ ਦਿਨ ਉਸ ਨੇ ਆਤਮ ਸਮਰਪਣ ਕਰ ਦਿੱਤਾ।