Giddarbaha News: ਰਵਨੀਤ ਬਿੱਟੂ ਨੇ ਬੱਸ ਦੀਆਂ ਬਾਡੀਆਂ ਦੇ ਘਪਲੇ ਦੀ ਜਾਂਚ ਕੀਤੀ ਮੰਗ; ਦੇਖੋ ਕਿਸ ਉਪਰ ਸਾਧਿਆ ਨਿਸ਼ਾਨਾ
Giddarbaha News: ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਵਿਚਾਲੇ ਸਿਆਸੀ ਦੂਸ਼ਣਬਾਜ਼ੀ ਦਾ ਦੌਰ ਆਪਣੇ ਸਿਖਰ ਉਤੇ ਹੈ। ਸਿਆਸੀ ਆਗੂਆਂ ਵੱਲੋਂ ਇਕ-ਦੂਜੇ ਉਪਰ ਦੋਸ਼ ਲਗਾਏ ਜਾ ਰਹੇ ਹਨ। ਇਸ ਵਿਚਾਲੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਰਾਜਾ ਵੜਿੰਗ ਉਤੇ ਵੱਡਾ ਹਮਲਾ ਬੋਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬੱਸਾਂ ਦੀਆਂ ਬਾਡੀਆਂ ਵਿੱਚ ਹੋਏ ਕਥਿਤ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ।