Jagjit Dallewal News: ਸ਼ਾਂਤਮਈ ਪ੍ਰਦਰਸ਼ਨ ਹਰ ਭਾਰਤੀ ਦਾ ਅਧਿਕਾਰ; ਸਰਕਾਰ ਜਾਂ ਪ੍ਰਸ਼ਾਸਨ ਰੋਕ ਨਹੀਂ ਸਕਦਾ-ਡੱਲੇਵਾਲ
Jagjit Dallewal News: ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ। ਸੁਪਰੀਮ ਕੋਰਟ ਵੱਲੋਂ ਵੀ ਇਹ ਹੁਕਮ ਦਿੱਤਾ ਗਿਆ ਕਿ ਕੋਈ ਵੀ ਵਿਅਕਤੀ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਸਕਦਾ ਤੇ ਉਸ ਨੂੰ ਕਿਸੇ ਵੀ ਸਰਕਾਰ ਵੱਲੋਂ ਜਾਂ ਪ੍ਰਸ਼ਾਸਨ ਵੱਲੋਂ ਤੰਗ ਪਰੇਸ਼ਾਨ ਨਹੀਂ ਕੀਤਾ ਜਾ ਸਕਦਾ।