Published: Sep 12, 2025, 08:26 PM IST|Updated: Sep 12, 2025, 08:26 PM IST
ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਹੜ੍ਹ ਕਾਰਨ ਪੀੜਤ ਲੋਕਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਸ਼ਨ ਵੰਡਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਰਾਸ਼ਨ ਵੰਡਣ ਨੂੰ ਲੈ ਕੇ ਲੋਕਾਂ ਵਿੱਚ ਵਿਵਾਦ ਹੋ ਗਿਆ ਅਤੇ ਮੌਕਾ ਹੰਗਾਮੇਦਾਰ ਬਣ ਗਿਆ। ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਮਹਿਲਾਵਾਂ ਇੱਕ ਦੂਜੇ ਤੋਂ ਰਾਸ਼ਨ ਦੇ ਗੱਟੇ ਖੋਹਦੀਆਂ ਨਜ਼ਰ ਆ ਰਹੀਆਂ ਹਨ। ਲੋਕ ਗੱਡੀ ’ਤੇ ਚੜ੍ਹ ਕੇ ਰਾਸ਼ਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।